ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 27 ਜੂਨ -  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕੀਤੇ ਜਾ ਰਹੇ। 

Advertisement

Latest News

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ....
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ