ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੋਟਕਪੂਰਾ, 6 ਜੂਨ-   ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ, ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਮਸਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ
ਬੁਢਲਾਡਾ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ...
ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ
34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ - ਹਰਮੀਤ ਸਿੰਘ ਸੰਧੂ
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ