ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਕੋਟਕਪੂਰਾ, 19 ਜੂਨ-    ਸਪੀਕਰ ਪੰਜਾਬ ਵਿਧਾਨ ਸਭਾ  ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਕੀਤੀ ਜਾ ਰਹੀ ਹੈ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਸ ਮੌਕੇ ਸਰਪੰਚ ਅਭੀਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਮੀਤਾ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਮੀਤ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

Advertisement

Latest News

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ
ਕੋਟਕਪੂਰਾ, 19 ਜੂਨ-    ਸਪੀਕਰ ਪੰਜਾਬ ਵਿਧਾਨ ਸਭਾ  ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਤੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ
ਸੰਗਰੂਰ ਜ਼ਿਲ੍ਹੇ 'ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ