ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 28 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਕਵੀ ਅਤੇ ਦਾਰਸ਼ਨਿਕ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।

ਆਪਣੇ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸੰਤ ਕਬੀਰ ਦਾਸ ਜੀ ਦੀਆਂ ਸਿੱਖਿਆਵਾਂ ਮੌਜੂਦਾ ਸਮੇਂ ਦੇ ਸੰਦਰਭ ਵਿੱਚ ਵੀ ਬਹੁਤ ਪ੍ਰਸੰਗਿਕ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਕਬੀਰ ਜੀ ਨੇ ਜੀਵਨ ਭਰ ਸਮਾਜਿਕ ਬੁਰਾਈਆਂ, ਜਾਤ-ਪਾਤ ਦੇ ਵਿਤਕਰੇ ਅਤੇ ਧਾਰਮਿਕ ਕੱਟੜਤਾ ਖ਼ਿਲਾਫ਼ ਲੜਾਈ ਲੜੀ। ਸ. ਸੰਧਵਾਂ ਨੇ ਕਿਹਾ ਕਿ ਕਬੀਰ ਜੀ ਨੇ ਵਿਸ਼ਵਵਿਆਪੀ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਅਤੇ ਮਨੁੱਖਤਾ ਨੂੰ ਸਮਾਜਿਕ ਭੇਦਭਾਵਾਂ ਤੋਂ ਉੱਪਰ ਉੱਠਣ ਦੀ ਪ੍ਰੇਰਨਾ ਦਿੱਤੀ।

ਸਪੀਕਰ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਕਬੀਰ ਜੀ ਦੀ ਪਵਿੱਤਰ ਬਾਣੀ ਦਾ ਸ਼ਾਮਲ ਹੋਣਾ ਉਨ੍ਹਾਂ ਦੇ ਡੂੰਘੇ ਅਧਿਆਤਮਿਕ ਫਲਸਫੇ ਅਤੇ ਸਮਾਨਤਾਵਾਦੀ ਸਮਾਜ ਲਈ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਿਹਤਰ ਅਤੇ ਵਧੇਰੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹਾਨ ਸੰਤ ਕਬੀਰ ਜੀ ਦੁਆਰਾ ਦਿਖਾਏ ਸੱਚ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।

 

Advertisement

Latest News

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਦਾਸਪੁਰ; 28 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ...
ਮੁੱਖ ਮੰਤਰੀ ਦੇ ਆਦੇਸ਼ 'ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ
ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ
ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਵਿੱਚ 558 ਬੀਐਲਓ ਗਣਨਾ ਫਾਰਮ ਭਰਵਾਉਣ ਲਈ ਜੁਟੇ: ਜ਼ਿਲ੍ਹਾ ਚੋਣ ਅਫ਼ਸਰ
ਮੈਰੀਟੋਰੀਅਸ ਸਕੂਲ ਵਿਖੇ 24 ਦਿਨਾਂ ਦੇ ਜੇ.ਈ.ਈ./ਨੀਟ ਬੂਟ ਕੈਂਪ ਦੀ ਸਫਲ ਸਮਾਪਤੀ