ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਕੋਟਕਪੂਰਾ, 19 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਰੋਡ ਨਜ਼ਦੀਕ ਬਾਬਾ ਮਿਲਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧ, ਪਾਰਕਿੰਗ ਦੀ ਸੁਵਿਧਾ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤਰਜੀਹ ਦੇ ਅਧਾਰ 'ਤੇ ਪੂਰਾ ਕਰੇਗੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰ ਅਤੇ ਉਦਯੋਗ ਨੂੰ ਪ੍ਰੋਤਸਾਹਿਤ ਕਰਨ ਲਈ ਵਚਨਬੱਧ ਹੈ ਅਤੇ ਨਵੇਂ ਉਪਰਾਲਿਆਂ ਰਾਹੀਂ ਵਪਾਰੀਆਂ ਲਈ ਅਨੁਕੂਲ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਕਿਸੇ ਵੀ ਸਮੱਸਿਆ ਸਬੰਧੀ ਸਿੱਧੇ ਤੌਰ 'ਤੇ ਪ੍ਰਸ਼ਾਸਨ ਨਾਲ ਸੰਪਰਕ ਕਰਨ।
ਇਸ ਦੌਰਾਨ ਕਈ ਵਪਾਰੀਆਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ, ਜਿਨ੍ਹਾਂ ਨੂੰ ਸਪੀਕਰ ਸ. ਸੰਧਵਾਂ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਅਤੇ ਮੌਕੇ 'ਤੇ ਹੀ ਕੁਝ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਰਵਿੰਦਰ ਗੋਇਲ ਚੇਅਰਮੈਨ ਕੋਟਕਪੂਰਾ, ਵਰੁਣ ਨਾਗਪਾਲ ਏ.ਸੀ.ਐਸ.ਟੀ, ਦਿਨੇਸ਼ ਕੁਮਾਰ ਐਸ.ਟੀ.ਓ, ਜਸਵੰਤ ਸਿੰਘ ਇੰਸਪੈਕਟਰ, ਵਿਵੇਕ ਮਹਿਰਾਂ ਇੰਸਪੈਕਟਰ ,ਅਮਿਤ ਲਾਲ ਈ.ਓ. ਨਗਰ ਕੌਂਸਲ,ਅਮਨਦੀਪ ਸਿੰਘ ਏ ਏ ਆਈ ਈ ਪੀਐਸਪੀਸੀਐਲ ਤੋਂ ਇਲਾਵਾ ਹੋਰ ਹਾਜ਼ਰ ਸਨ। 

Advertisement

Latest News

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ
ਮੋਗਾ.....ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ  ਵਿੱਚ  ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ...
ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ - ਡਾ. ਕਾਂਸਲ
ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ
ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ 'ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ