ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਕੋਟਕਪੂਰਾ, 6 ਜੁਲਾਈ-        ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ 'ਮੇਲਾ ਖੂਨਦਾਨੀਆਂ ਦਾ' ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ 1875 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਮਨੁੱਖੀ ਸੇਵਾ ਕਾਰਜ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕਿਸੇ ਲੋੜਵੰਦ ਲਈ ਨਵੀਂ ਜ਼ਿੰਦਗੀ ਦਾ ਆਧਾਰ ਬਣ ਸਕਦੀ ਹੈ। ਉਨ੍ਹਾਂ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।

ਕਲੱਬ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਦਾਨੀ ਸੱਜਣਾਂ ਵੱਲੋਂ ਖੂਨਦਾਨੀਆਂ ਅਤੇ ਆਏ ਹੋਏ ਲੋਕਾਂ ਲਈ ਫਲ, ਨਾਸ਼ਤਾ, ਚਾਹ, ਦੁੱਧ, ਕੌਫੀ, ਛਬੀਲ ਅਤੇ ਹੋਰ ਲੰਗਰਾਂ ਦਾ ਵੀ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਨੇੜਲੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਸ਼ਹਿਰ ਦੇ ਕੌਂਸਲਰਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਕਲੱਬਾਂ, ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦਾ ਭਰਪੂਰ ਸਹਿਯੋਗ ਰਿਹਾ।

ਇਸ ਮੌਕੇ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰੋਜੈਕਟ ਇੰਚਾਰਜ ਰਵੀ ਅਰੋੜਾ, ਸ਼ਹਿਬਾਜ਼ ਸਿੰਘ ਸੰਧੂ, ਅਨੂਪ੍ਰਤਾਪ ਸਿੰਘ ਬਰਾੜ, ਬਾਬਾ ਕੁਲਵੰਤ ਸਿੰਘ ਚਾਣਕੀਆ, ਮੇਜਰ ਅਮਿਤ ਸਰੀਨ, ਡਾ. ਰਵੀ ਬਾਂਸਲ, ਡਾ. ਮਨਜੀਤ ਸਿੰਘ ਢਿੱਲੋਂ, ਪ੍ਰਧਾਨ ਮਨਜੀਤ ਨੰਗਲ, ਓਮਕਾਰ ਗੋਇਲ, ਕੁਲਵਿੰਦਰ ਵਿਰਕ, ਵਿੱਕੀ ਬਾਲੀਵੁੱਡ, ਮਨਦੀਪ ਸਿੰਘ ਮੌਂਗਾ, ਸੁਮਿਤ ਸਿੰਘ ਬਰਾੜ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ