ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਕੋਟਕਪੂਰਾ, 9 ਜੁਲਾਈ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।

ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ਪੀਣ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਕਰ ਸਕਣ।

ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। 

Advertisement

Latest News

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ
ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ
ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ