ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂਬੱਧ ਪੂਰਾ ਕੀਤਾ ਜਾਵੇ।

ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਸੁਖਜੀਤ ਸਿੰਘ ਢਿੱਲਵਾਂ, ਸ੍ਰੀ ਮਨਦੀਪ ਮੌਂਗਾ, ਸਿਮਰਨਜੀਤ ਸਿੰਘ ਐਮ.ਸੀ., ਹਰਦੀਪ ਸਿੰਘ, ਸ੍ਰੀ ਗੈਰੀ ਵੜਿੰਗ, ਜਸਵੰਤ ਸਿੰਘ ਸੰਧੂ ਬਲਾਕ ਸੰਮਤੀ ਮੈਂਬਰ, ਜਗਜੀਤ ਸਿੰਘ ਸਰਪੰਚ ਕਲੇਰ, ਸਰਬਜੀਤ ਸਿੰਘ ਮੋਰਾਂਵਾਲੀ ਸਰਪੰਚ, ਅਮਰ ਕੌਰ ਸਰਪੰਚ ਢੁੱਡੀ, ਸੀਤਾ ਮਿਸ਼ਰੀਵਾਲਾ, ਸਤਨਾਮ ਸਿੰਘ ਕਲੇਰਜਸਵਿੰਦਰ ਸਿੰਘ ਢੁੱਡੀਲਾਡੀ ਢੁੱਡੀਹੈਪੀ ਚਮੇਲੀਸਰਬਜੀਤ ਸਿੰਘ ਮੋਰਾ ਵਾਲੀ, ਗੁਰਵਿੰਦਰ ਸਿੰਘ ਸੇਖੋਂ, ਕਰਮਜੀਤ ਸਿੰਘ ਬੱਲਾ ਕਲੇਰ, ਪ੍ਰਗਟ ਸਿੰਘ ਕਲੇਰ, ਬਲਰਾਜ ਸਿੰਘ ਭੋਲਾ ਸਰਪੰਚ ਕੋਟਸੁਖੀਆਗੁਰਮੀਤ ਸਿੰਘ ਨੰਬਰਦਾਰ ਕੋਟ ਸੁਖੀਆਆਤਮਾ ਸਿੰਘ ਕਲੇਰਬੱਲਾ ਕਲੇਰਰੇਸ਼ਮ ਸਿੰਘਦਿਲਬਾਗ ਸਿੰਘ ਚਮੇਲੀ ਸਰਪੰਚਗੁਰਮੀਤ ਸਿੰਘ ਗਿੱਲ ਧੂੜਕੋਟ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ