ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ3 ਮਾਰਚ 2026 () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ 40 ਲੱਖ ਰੁਪਏ ਦੀ ਗ੍ਰਾਂਟ ਨਾਲ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਕੋਲ  ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਂਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂ ਬੱਧ ਪੂਰਾ ਕੀਤਾ ਜਾਵੇ।

ਇਸ ਮੌਕੇ ਸ. ਗੁਰਮੀਤ ਸਿੰਘ ਆਰੇਵਾਲਾ, ਅਮਨਦੀਪ ਸਿੰਘ ਸੰਧੂ,ਗੈਰੀ ਵੜਿੰਗ, ਪ੍ਰੀਤ ਸ਼ਰਮਾ (ਕਾਕੂ ਐਮ.ਸੀ.),ਨਰੇਸ਼ ਕੁਮਾਰ ,ਜੋਗਿੰਦਰ ਕੁਮਾਰ, ਸਚਿਨ ਗੋਇਲ, ਸੁਮਿਤ ਗੁਰਗ ਜਿੰਦਰ ਨਰੂਲਾ,ਰਵੀ ਗੋਇਲ, ਮੇਸ਼ਾ ਨਰੂਲਾ, ਵਿਦਿਆਧਰ, ਵਿਜੇ ਕੁਮਾਰ, ਵਿੱਕੀ ਸਿੰਗਲਾ, ਸਚਿਨ ਚੱਕੀ, ਛਿੰਦਾ ਮੈਡੀਕਲ, ਰਤਨ ਲਾਲ ਯਾਦਵ, ਰਾਕੇਸ਼ ਸ਼ਰਮਾ, ਗੁਰਪਿਆਰ ਬਰਾੜ, ਧਰਮਿੰਦਰ ਬਰਾੜ ਤੋਂ ਇਲਾਵਾ ਕੋਟਕਪੂਰਾ ਵਾਸੀ ਹਾਜ਼ਰ ਸਨ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ