ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਸਪੀਕਰ ਸ. ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਫਰੀਦਕੋਟ, 27 ਫਰਵਰੀ () ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦਿਨ ਰਾਤ ਹਾਜ਼ਰ ਹਨ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਨਵ-ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਸੇਵਾ ਨੂੰ ਮੁੱਖ ਰੱਖ ਕੇ ਆਪਣਾ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਸਾਰੇ ਮੈਂਬਰ ਇਮਾਨਦਾਰੀਪਾਰਦਰਸ਼ਤਾ ਅਤੇ ਲਗਨ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ਤੇ ਹੱਲ ਕਰਨ। ਉਨ੍ਹਾਂ ਹੁਣ ਤੱਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕੀਤੇ ਆਸਾਮੀਆਂ ਦੀ ਭਰਤੀਨਵੀਆਂ ਮਸ਼ੀਨਾਂਸੁਵਿਧਾਵਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਚੁਣਿਆਂ ਹੋਇਆ ਨੁਮਾਇੰਦਾ ਕਿਸੇ ਪਾਰਟੀ ਦਾ ਨੁੰਮਾਇੰਦਾ ਨਹੀਂ ਰਹਿ ਜਾਂਦਾ ਬਲਕਿ ਉਹ ਲੋਕਾਂ ਦਾ ਨੁੰਮਾਇੰਦਾ ਬਣ ਜਾਂਦਾ ਹੈ। ਉਨ੍ਹਾਂ ਚੁਣੇ ਮੈਂਬਰਾਂ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੋਕਾਂ ਦੇ ਦੁੱਖ ਸੁੱਖ ਸੁਣ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣਾ ਸਾਰੇ ਲੋਕ-ਪ੍ਰਤੀਨਿਧੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ. ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਈ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾਐਸ.ਡੀ.ਐਮ ਫਰੀਦਕੋਟ ਸ੍ਰੀ ਅਮਨਦੀਪਐਸ.ਡੀ. ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ. ਐਮ  ਜੈਤੋ ਸ੍ਰੀ ਵਿਕਰਮਜੀਤਚੇਅਰਮੈਨ ਮਾਰਕਿਟ ਕਮੇਟੀ ਜੈਤੋ ਸ. ਲਛਮਣ ਸਿੰਘ ਭਗਤੂਆਣਾਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ ਭੁੱਲਰਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾਬੀ.ਡੀ.ਪੀ.ਓ ਸ. ਇਕਬਾਲ ਸਿੰਘਸੁਪਰਡੈਂਟ ਸ. ਪ੍ਰਭਚਰਨ ਸਿੰਘਸੁਪਰਡੈਂਟ. ਮਨਪ੍ਰੀਤ ਸਿੰਘਡੀ.ਸੀ.ਈ.ਓ ਸ. ਯੁੱਧਵੀਰ ਸਿੰਘਪਰਮਜੀਤ ਸਿੰਘ ਰਾਮੇਆਣਾ ਮੀਤ ਪ੍ਰਧਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਪ੍ਰੋ. ਗੁਰਸੇਵਕ ਸਿੰਘ ਜਿਲ੍ਹਾ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫਰੀਦਕੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂਸਮੂਹ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮੰਤੀ ਦੇ ਮੈਂਬਰ ਹਾਜ਼ਰ ਸਨ। 

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ