ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂਵਪਾਰੀਆਂਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾਦੇਵੀਵਾਲਾਸਿਰਸੜੀਕੋਟਸੁੱਖੀਆਂ ਦੀ ਰਿਪੇਅਰ, 2 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ ਤੋਂ ਕਾਸਮਭੱਟੀ ਦੀ ਰਿਪੇਅਰ, 44.57 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਮੋੜ ਤੋਂ ਸੁਹਾਗ ਦੀ ਰਿਪੇਅਰ ਅਤੇ 47.33 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾਮੁਕਤਸਰ ਰੋਡ ਤੋਂ ਕੋਠੇ ਬੇਰ ਵਾਲਾ ਤੋਂ ਦੁਆਰੇਆਣਾ ਰੋਡ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਨਾਲ ਪਿੰਡਾਂ ਦੀਆਂ ਮੰਡੀਆਂਸਕੂਲਾਂਸਿਹਤ ਕੇਂਦਰਾਂ ਅਤੇ ਮੁੱਖ ਸੜਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾਜਿਸ ਨਾਲ ਆਰਥਿਕ ਸਰਗਰਮੀਆਂ ਨੂੰ ਵੀ ਵਧਾਵਾ ਮਿਲੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਸੂਬੇ ਦਾ ਸਰਬਪੱਖੀ ਵਿਕਾਸ ਸੰਭਵ ਨਹੀਂ ਹੈ ਅਤੇ ਇਸੇ ਮੰਤਵ ਨਾਲ ਸਰਕਾਰ ਵੱਲੋਂ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਅਨੁਸਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 31 ਮਾਰਚ ਤੱਕ ਪੂਰੇ ਹੋ ਜਾਣਗੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੱਖ-ਵੱਖ ਪਿੰਡਾਂ ਦੇ ਸਰਪੰਚਪੰਚਪਾਰਟੀ ਆਗੂਇਲਾਕਾ ਨਿਵਾਸੀ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।  

Advertisement

Latest News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ