ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ, ਵਿਕਾਸ ਕੰਮਾਂ ਦਾ ਕੈਲੰਡਰ ਜਾਰੀ
By Azad Soch
On
ਕੋਟਕਪੂਰਾ, 21 ਮਾਰਚ ( )
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਸੰਧਵਾਂ ਆਪਣੇ ਗ੍ਰਹਿ ਵਿੱਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਯੂਥ ਆਗੂਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ ਪਾਰਟੀ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਸਰਾਹਿਆ।
ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਯੂਥ ਵਿੰਗ ਪਾਰਟੀ ਦੀ ਮਜ਼ਬੂਤ ਨੀਂਹ ਹਨ ਅਤੇ ਨੌਜਵਾਨਾਂ ਦੀ ਭੂਮਿਕਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜੜਾਂ ਤੱਕ ਪਹੁੰਚਾਉਣ ਵਿੱਚ ਅਹਿਮ ਹੈ। ਉਨ੍ਹਾਂ ਯੂਥ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਵੱਧ ਤਨਦੇਹੀ ਨਾਲ ਲੋਕਾਂ ਵਿੱਚ ਜਾ ਕੇ ਸਰਕਾਰ ਦੇ ਕੀਤੇ ਕੰਮਾਂ ਬਾਰੇ ਜਾਣਕਾਰੀ ਪਹੁੰਚਾਉਣ।
ਉਨ੍ਹਾਂ ਪਾਰਟੀ ਸਾਹਮਣੇ ਆ ਰਹੀਆਂ ਚੁਣੌਤੀਆਂ ਬਾਰੇ ਵੀ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਨ੍ਹਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਯੂਥ ਵਿੰਗ ਨੂੰ ਅੱਗੇ ਆਉਣਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਜਿਹੜੇ ਕੰਮ ਬਾਕੀ ਹਨ, ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਵੱਲੋਂ ਵੀ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਦਾ ਕੈਲੰਡਰ ਵੀ ਜਾਰੀ ਕੀਤਾ ਗਿਆ।

Related Posts
Latest News
21 Mar 2026 18:28:36
ਕੋਟਕਪੂਰਾ, 21 ਮਾਰਚ ( )ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਸੰਧਵਾਂ ਆਪਣੇ ਗ੍ਰਹਿ ਵਿੱਚ...