ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
By Azad Soch
On
ਫ਼ਰੀਦਕੋਟ 2 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਪਿੰਡ ਚਹਿਲ ਅਤੇ ਸਰਕੂਲਰ ਰੋਡ ਫਰੀਦਕੋਟ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਕਿਰਤੀ ਭਾਈਚਾਰੇ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਪਹਿਲਾ ਇੰਜੀਨੀਅਰ ਕਿਹਾ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ,ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਬਾਬਾ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ।
ਉਨ੍ਹਾਂ ਕਿਹਾ ਕਿ ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜਬੂਰ ਕਰਨ ਵਿੱਚ ਕਿਰਤੀਆਂ ਦਾ ਅਹਿਮ ਯੋਗਦਾਨ ਹੈ।
ਇਸ ਮੌਕੇ ਲਾਲ ਸਿੰਘ ਕਲਸੀ ਜਨਰਲ ਸਕੱਤਰ, ਪ੍ਰਧਾਨ ਮੱਘਰ ਸਿੰਘ,ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਿੰਦਰ ਸਿੰਘ, ਮਨਜੀਤ ਸਿੰਘ ਮੀਤਾ, ਨਰਪਿੰਦਰ ਸਿੰਘ, ਨੇਕ ਸਿੰਘ, ਰਾਜਿੰਦਰ ਸਿੰਘ ਪੱਪੂ, ਜਗਤਾਰ ਸਿੰਘ ਖਾਲਸਾ, ਸ਼ਮਸ਼ੇਰ ਸਿੰਘ, ਕਰਤਾਰ ਸਿੰਘ ਅਤੇ ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਅਕਾਲ ਜੱਥੇਬੰਦੀ ਹਾਜ਼ਰ ਸਨ।
Tags:
Latest News
'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
12 Dec 2024 21:17:50
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...