ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਚੰਡੀਗੜ੍ਹ, 28 ਨਵੰਬਰ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ‘ਚ ਰਾਜਨੀਤੀ ‘ਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ‘ਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ‘ਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ‘ਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ। ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।

ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ‘ਚ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ‘ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ...
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ