ਸਪੀਕਰ ਸੰਧਵਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ
ਕੋਟਕਪੂਰਾ 20 ਜੂਨ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦੇਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿੱਖਾਵਾਲਾ ਤੇ ਬੀੜ ਸਿੱਖਾਂ ਵਾਲਾ ਦੀਆਂ ਮਹਿਲਾਵਾਂ ਨੇ ਹਿੱਸਾ ਲਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸੰਧਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਜਿਸਟਰੇਸ਼ਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਸ਼ੁਰੂ ਕੀਤੀ ਗਈ ਯੋਜਨਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਨਾਲ ਲੋਕ ਆਪਣਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ ਸ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਟੋਲ ਫਰੀ ਨੰਬਰ 9779100200 ਜਾਰੀ ਕੀਤਾ ਗਿਆ ਹੈ। ਨਸ਼ਾ ਕਰਨ ਵਾਲੇ ਅਤੇ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਵੱਡੀ ਪੱਧਰ ਤੇ ਕਾਰਵਾਈਆਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਜੇਲ ਵਿੱਚ ਭੇਜਿਆ ਜਾਵੇਗਾ ਅਤੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਭੇਜਿਆ ਜਾਵੇਗਾ। ਜਿੱਥੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਇਸ ਮੌਕੇ ਐਡਵੋਕੇਟ ਬੀਰਿੰਦਰ ਸਿੰਘ ਤੋ ਇਲਾਵਾ ਪਿੰਡ ਦੀਆਂ ਮਹਿਲਾਵਾਂ ਹਾਜ਼ਰ ਸਨ।
