ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ 01 ਅਪ੍ਰੈਲ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ ਇਸ ਲਾਭਕਾਰੀ ਪ੍ਰੋਜੈਕਟ ਨੂੰ ਨੇਪਰੇ ਚੜਾਉਣ ਵਿੱਚ ਅਣਗਹਿਲੀ ਜਾਂ ਕੁਤਾਹੀ  ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਪ੍ਰਾਜੈਕਟਾਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਹੋਰ ਆਰਥਿਕ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਹੂਲਤਾਂ ਦੇਣ ਲਈ ਦਿਨ ਰਾਤ ਕੰਮ ਕਰ ਰਹੀ ਹੈ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲਅਮਨਦੀਪ ਸਿੰਘ ਸੰਧੂ ,ਗੈਰੀ ਵੜਿੰਗਰੋਮਾ ਬਰਾੜ ਐਮ.ਸੀ ਕੋਟਕਪੂਰਾਸੁਖਵੰਤ ਪੱਕਾਖੁਸ਼ਵਿੰਦਰ ਸਿੰਘ,ਸਿਕੰਦਰ ਸਿੰਘਰਾਧਾ ਦਾ ਕ੍ਰਿਸ਼ਨ,ਅਮਨ ਰੰਧਾਵਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਨਵੇਂ ਨਿਵੇਸ਼ਾਂ ਨਾਲ ਮੰਡੀ ਗੋਬਿੰਦਗੜ੍ਹ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰੇਗਾ: ਸੰਜੀਵ ਅਰੋੜਾ ਨਵੇਂ ਨਿਵੇਸ਼ਾਂ ਨਾਲ ਮੰਡੀ ਗੋਬਿੰਦਗੜ੍ਹ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਮੁੱਖ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰੇਗਾ: ਸੰਜੀਵ ਅਰੋੜਾ
*ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ...
ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ
ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ