ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ11 ਜੂਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਪੜ੍ਹਾਈ ਪ੍ਰਤੀ ਰੁਚੀ ਵਧੇਗੀ ਅਤੇ ਯੋਗਤਾ ਦੇ ਆਧਾਰ ਤੇ ਅੱਗੇ ਵਧਣ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਭਵਿੱਖ ਵਿੱਚ ਪੰਜਾਬ ਨੂੰ ਹੋਰ ਤਰੱਕੀਸ਼ੀਲ ਅਤੇ ਖੁਸ਼ਹਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸੇਵਾਪਾਰਦਰਸ਼ਤਾ ਅਤੇ ਵਿਕਾਸ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ।

ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੀ ਸਿਹਤ ਸੁਰੱਖਿਆ ਯੋਜਨਾ ਅਤੇ ਮਾਵਾਂ-ਧੀਆਂ ਦੇ ਸਨਮਾਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇੱਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

Advertisement

Latest News

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ...
ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ