ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ, 3 ਮਈ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਪੀਕਰ ਸੰਧਵਾਂ ਨੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ ਮੈਂਬਰ, ਬਲਾਕ ਸੰਮਤੀ ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ ,ਕੁਲਦੀਪ ਸਿੰਘ ਮੈਂਬਰ, ਸਤਪਾਲ ਸਿੰਘ, ਮਨਪਰੀਤ ਸਿੰਘ ਬਰਾੜ, ਗੁਰਮੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਮੈਂਬਰ ਅਤੇ ਖਾਰਾ ਕ੍ਰਿਕਟ ਕਲੱਬ ਦੇ ਮੈਂਬਰ ਸੁਖਵੀਰ ਸਿੰਘ ਪ੍ਰਣਾਮ ਸਿੰਘ, ਮਿੱਠੂ ਸਿੰਘ, ਗੁਰਮੀਤ ਸਿੰਘ, ਗੁਰਸ਼ਰਨ ਸਿੰਘ, ਨਵਦੀਪ ਸਿੰਘ, ਜਗਦੀਪ ਸਿੰਘ,ਪ੍ਰਦੀਪ ਸਿੰਘ, ਹਰਮਨ ਸਿੰਘ ਹਾਜ਼ਰ ਸਨ।
