ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗ ਵਿੱਚ ਕੀਤੀ ਸ਼ਿਰਕਤ
By Azad Soch
On
ਫ਼ਰੀਦਕੋਟ 28 ਜੁਲਾਈ,2024
ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਡੇਰਾ ਦਰਿਆ ਗਿਰੀ ਵਿਖੇ ਸ੍ਰੀ ਅਮਿਤ ਗੋਇਲ ਦੇ ਅੰਤਿਮ ਅਰਦਾਸ ਦੇ ਭੋਗ ਵਿੱਚ ਸ਼ਾਮਲ ਹੋਏ । ਸ੍ਰੀ ਅਮਿਤ ਗੋਇਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਪੀੜ੍ਹਾਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਆਪਣੇ ਕੰਮ ਦੇ ਰੁਝੇਵਿਆਂ ਦੇ ਬਾਵਜੂਦ ਕੱਲ ਦੇਰ ਸ਼ਾਮ ਵੀ ਸਪੀਕਰ ਸੰਧਵਾਂ ਪਿੰਡ ਸੰਧਵਾਂ ਵਿਖੇ ਕਾਕਾ ਸਿੰਘ ਦੀ ਅਚਨਚੇਤ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪੁੱਜੇ । ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਾਕਾ ਸਿੰਘ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਉਪਰੰਤ ਸਪੀਕਰ ਸੰਧਵਾਂ ਮਨੋਜ ਕੁਮਾਰ ਵਾਸੀ ਕੋਟਕਪੂਰਾ ਦੇ ਗ੍ਰਹਿ ਵਿਖੇ ਉਹਨਾਂ ਦਾ ਹਾਲ ਚਾਲ ਜਾਨਣ ਪੁੱਜੇ। ਕੁਝ ਦਿਨ ਪਹਿਲਾਂ ਕੰਮ ਦੌਰਾਨ ਜਾਮਣਾਂ ਦੇ ਦਰਖ਼ਤ ਤੋਂ ਡਿੱਗ ਜਾਣ ਕਾਰਨ ਉਨ੍ਹਾਂ ਦੇ ਹੱਥ ਤੇ ਸੱਟ ਵੱਜ ਗਈ ਸੀ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਨਾਲ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਹਨਾਂ ਦੇ ਨਾਲ ਖੜੀ ਹੈ।
Tags:
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


