ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਕੋਟਕਪੂਰਾਫਰੀਦਕੋਟ  15 ਫਰਵਰੀ  (  )

 

           ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ  ਰੱਖੇ ਸ਼੍ਰੀ ਆਖੰਡ ਪਾਠ ਦੇ ਭੋਗਨਾਨਕ ਨਗਰੀ ਮੋਗਾ ਰੋਡ ਗਲੀ ਨੰਬਰ 6 ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿਚ ਵੀ ਸ਼ਾਮਿਲ ਹੋਏ।

 

ਇਸ ਉਪਰੰਤ ਸ. ਸੰਧਵਾ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗਪਿੰਡ ਢਿਲਵਾਂ ਕਲਾਂਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ  ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਵਿਚ ਸ਼ਾਮਿਲ ਹੋਏ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

          ਇਸ ਉਪਰੰਤ ਸ. ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਕੋਠੇ ਵੜਿੰਗ ਵਿਖੇ ਕੁਲਵਿੰਦਰ ਕੌਰ ਦੇ ਭੋਗ ਅਤੇ ਗੁਰਦੁਆਰਾ ਸਾਹਿਬ ਪਿੰਡ ਹਰਦਿਆਲੇਆਣਾ ਵਿਖੇ ਗੁਰਦਰਸ਼ਨ ਸਿੰਘ ਸੰਧੂ ਦੀ ਭੋਗ ਦੇ ਅੰਤਿਮ ਅਰਦਾਸ ਅੰਤਿਮ ਅਰਦਾਸ ਵਿਚ ਨਤਮਸਤਕ ਹੋਏ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। 

Advertisement

Latest News

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ
ਚੰਡੀਗੜ੍ਹ, 15 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ 'ਚ ਹੋਏ ਨਤਮਸਤਕ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ
ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ