ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ

ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ

ਕੋਟਕਪੂਰਾ 14 ਜਨਵਰੀ,2025

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ (ਮੁਹੱਲਾ ਰਾਮਗੜ੍ਹੀਆ) ਵਿਖੇ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ ਲੱਖ ਰੁਪਏ ਦਾ ਚੈੱਕ ਭੇਟ ਕੀਤਾ l ਉਨ੍ਹਾਂ ਕਿਹਾ ਕਿ ਪਿੰਡਾਂ/ਸ਼ਹਿਰਾਂ ਦੇ ਸਾਂਝੇ ਕੰਮਾਂਵਿਕਾਸ ਕਾਰਜਾਂ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।    

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲੋੜਾਂ/ਵਿਕਾਸ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਆਪਣੇ ਹਲਕੇ ਲਈ ਆਪਣੇ ਅਖਤਿਆਰੀ ਕੋਟੇ ਦੀ ਗਰਾਂਟ ਨਾਲ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਸਿਮਰਨਜੀਤ ਸਿੰਘ ਕੌਸਲਰ,ਬਾਜ਼ ਸਿੰਘ ਪ੍ਰਧਾਨ ਜਗਤਾਰ ਸਿੰਘਜ਼ੋਰਾਵਰ ਸਿੰਘਕੁਲਦੀਪ ਸਿੰਘ ਕਲੇਰ, ਗੁਰਦਿਆਲ ਸਿੰਘ ਸ਼ਿੰਦਾ,ਕੁਲਵੀਰ ਸਿੰਘ, ਦੀਪਕ ਖੰਨਾ, ਮੰਨੂ ਸੇਠੀ ਸਮੇਤ ਸਮੂਹ ਰਾਮਗੜ੍ਹੀਆ ਮੁਹੱਲਾ ਨਿਵਾਸੀ ਹਾਜ਼ਰ ਸਨ l

Tags:

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ