ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਕੋਟਕਪੂਰਾ, 13 ਮਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ ਅਤੇ ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੱਡਾ ਸਨਮਾਨ ਮਿਲਿਆ ਹੈ।

ਉਨ੍ਹਾਂ ਯਾਤਰੀਆਂ ਦੀ ਸੁਖਦਸੁਰੱਖਿਅਤ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਾਰਿਆਂ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ।

ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।

Advertisement

Latest News