ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ

ਕੋਟਕਪੂਰਾ 4 ਜੁਲਾਈ - ਸਪੀਕਰ ਸੰਧਵਾਂ ਨੇ ਅੱਜ ਪ੍ਰਿੰਸ ਵੈਜੀਟੋਰੀਅਨ ਨੇੜੇ ਔਰਬਿਟ ਸਿਨੇਮਾ ਵਿਖੇ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ।
ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ  ਪ੍ਰਤੀ  
ਮਹੀਨਾ ਭੇਜ ਦਿੱਤੇ ਹਨ।
ਉਹਨਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ  ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸਾਡੀਆਂ ਮਾਵਾਂ  ਭੈਣਾਂ ਮੌਜੂਦਾ ਪੰਜਾਬ ਸਰਕਾਰ ਤੋਂ ਬਹੁਤ ਖੁਸ਼ ਹਨ।  
ਇਸ ਮੌਕੇ ਉਥੇ ਇਕੱਤਰ ਹੋਈਆਂ ਮਾਵਾਂ ਭੈਣਾਂ ਵਲੋ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਆਪਣੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਆਖਰੀ ਗਰੰਟੀ ਪੂਰੀ ਕਰਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਇਕ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਖਿਲਾਫ ਇਕ ਅਹਿਦ ਵੀ ਲਿਆ ਗਿਆ ਹੈ ਕਿ ਚਿੱਟਾ ਵੇਚਣ ਵਾਲੇ ਨਾਲ ਕੋਈ ਸਬੰਧ ਨਹੀਂ ਰੱਖਿਆ ਜਾਵੇਗਾ ਅਤੇ ਨਾ ਹੀ ਪਿੰਡ ਵਿਚ ਵੜਨ ਦਿੱਤਾ ਜਾਵੇਗਾ। 

Advertisement

Latest News

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼

Advertisement