ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
By Azad Soch
On
ਫਰੀਦਕੋਟ 7 ਜੁਲਾਈ,
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਤੋਂ ਉਹ ਸਪੀਕਰ ਦੇ ਅਹੁਦੇ ਤੇ ਆਏ ਹਨ ਉਦੋਂ ਤੋਂ ਉਨ੍ਹਾਂ ਦਾ ਇਕੋ ਹੀ ਮਕਸਦ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਉਣ ਦੇਣ। ਇਸ ਲਈ ਉਹ ਖੁਦ ਲੋਕਾਂ ਵਿਚ ਵਿਚਰ ਕੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪਿੰਡ ਟਹਿਣਾ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਲਦੀ ਹੀ ਉਨ੍ਹਾਂ ਦਾ ਹੱਲ ਕਰਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਵੀ ਸਮੇਂ-ਸਮੇਂ ਸਿਰ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਦੇ ਵੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਵੱਲੋਂ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਜਾਂ ਉਨ੍ਹਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਾ ਸਕਦੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਰਪੰਚ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


