ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ

ਕੋਟਕਪੂਰਾ, 4 ਨਵੰਬਰ ( )

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ "ਲਾਈਟ ਐਂਡ ਸਾਊਂਡ ਸਮਾਗਮ" ਵਿੱਚਜੋ ਕਿ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਨਹਿਰੂ ਸਟੇਡੀਅਮਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ ਵਿੱਚ ਜਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਹ ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਹੋਰ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਸ਼ਹਾਦਤ ਨੂੰ ਜੀਵੰਤ ਢੰਗ ਨਾਲ ਪ੍ਰਗਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਰੌਸ਼ਨੀ ਤੇ ਧੁਨੀਆਂ ਦੇ ਸੰਗਮ ਰਾਹੀਂ ਸਿੱਖ ਇਤਿਹਾਸ ਦੇ ਮਹੱਤਵਪੂਰਣ ਪਲਾਂ ਨੂੰ ਦਰਸਾਇਆ ਜਾਵੇਗਾ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਮਰ ਬਲਿਦਾਨ ਦੀ ਪ੍ਰਤੀਕ ਹੈਜਿਸ ਨੇ ਮਨੁੱਖਤਾਧਰਮ ਅਤੇ ਨੈਤਿਕਤਾ ਦੀ ਰੱਖਿਆ ਲਈ ਆਪਣਾ ਜੀਵਨ ਨਿਓਛਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦਾ ਮਹੱਤਵਪੂਰਣ ਯਤਨ ਹੈ।

ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਇਸ ਕ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾਂਜਲੀ ਪ੍ਰਗਟ ਕਰਨ ਅਤੇ ਇਸ ਇਤਿਹਾਸਕ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। 

Advertisement

Latest News

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ...
ਗਰਮੀਆਂ ਦੇ ਮੌਸਮ ਵਿੱਚ ਸਟ੍ਰੀਟ ਫੂਡ ਦਾ ਸੇਵਨ ਸਿਹਤ ਲਈ ਬਹੁਤ ਜ਼ਿਆਦਾ ਜੋਖਮ ਭਰਿਆ ਹੋ ਸਕਦਾ ਹੈ
ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਹਰਿਆਣਾ ਦੇ ਯਮੁਨਾਨਗਰ ਵਿੱਚ ਸਥਿਤ ਸਿੱਖਾਂ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਵਿੱਚ ਬਣਾਈ ਜਾਵੇਗੀ
ਇਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਕਾਰਨ ਗਲੋਬਲ ਐਨਰਜੀ ਮਾਰਕੀਟ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ
1 ਮਈ 2026 ਨੂੰ ਚੰਡੀਗੜ੍ਹ ਵਿੱਚ ਭਾਜਪਾ ਵੱਲੋਂ 'ਜਨਤਾ ਦੀ ਵਿਧਾਨ ਸਭਾ' ਦਾ ਆਯੋਜਨ ਕੀਤਾ ਜਾ ਰਿਹਾ ਹੈ
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਨੌਜਵਾਨ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਪਹੁੰਚ ਗਏ ਹਨ
ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ