ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ


ਚੰਡੀਗੜ੍ਹ, 12 ਦਸੰਬਰ:


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ  ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

Tags:

Advertisement

Latest News

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...
ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ
ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ
ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ