ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ
By Azad Soch
On
ਕੋਟਕਪੂਰਾ 10 ਅਗਸਤ,2024
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ।
ਸਪੀਕਰ ਸੰਧਵਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Tags:
Related Posts
Latest News
15 Jul 2025 20:24:41
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...