ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ
By Azad Soch
On
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇੱਕ-ਇੱਕ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬ੍ਰਿਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵੀ ਹੋਰ ਬਿਹਤਰ ਬਣੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਹਜ਼ਾਰਾਂ ਲੋਕਾਂ ਲਈ ਰੋਜ਼ਾਨਾ ਸਫ਼ਰ ਦਾ ਮੁੱਖ ਰਾਹ ਹੈ ਅਤੇ ਇਸ ਦੇ ਸੁਧਾਰ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵੇਂ ਬਚਣਗੇ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਪਿੰਡਾਂ ਦੀ ਕਾਇਆਕਲਪ ਲਈ ਵੱਖ-ਵੱਖ ਵਿਕਾਸ ਯੋਜਨਾਵਾਂ ਉੱਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਪੱਧਰ ’ਤੇ ਸੁਵਿਧਾਵਾਂ ਮਿਲ ਸਕਣ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁੁਰਮੀਤ ਸਿੰਘ ਆਰੇਵਾਲਾ, ਅਨੰਤਦੀਪ ਸਿੰਘ ,ਰੋਮਾ ਬਰਾੜ, ਗੁਰਸੇਵਕ ਸਿੰਘ ਸੇਵਕ ਸੰਧੂ, ਨਿਖਿਲ ਪੂਰੀ, ਸਿਮਰਜੀਤ ਸਿੰਘ ਐਮਸੀ ਕੋਟਕਪੂਰਾ, ਮਨਪ੍ਰੀਤ ਧਾਲੀਵਾਲ, ਡਾਕਟਰ ਵਿਸ਼ਵਦੀਪ ਗੋਇਲ, ਸੁਖਵੰਤ ਸਿੰਘ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ, ਸਮਾਜਿਕ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Related Posts
Advertisement
Latest News
11 May 2026 20:31:47
*ਸ੍ਰੀ ਮੁਕਤਸਰ ਸਾਹਿਬ, 11 ਮਈ 2026*- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ...
