ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

 ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ 9 ਮਈ - ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਖੇਡ ਮੈਦਾਨ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ। 

ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਮੈਦਾਨਾਂ ਵੱਲ ਮੋੜਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ, ਆਪਣੇ ਮਾਤਾ ਪਿਤਾ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸਿਮਰਨਜੀਤ ਸਿੰਘ ਐਮ.ਸੀ,ਅਮਿਤ ਕਵੀਆ, ਵਿਜੇ ਅਰੋੜਾ, ਸੰਦੀਪ ਬਾਵਾ, ਰਾਜਕੁਮਾਰ ਅਗਰਵਾਲ, ਓਮਕਾਰ ਗੋਇਲ, ਜਗਜੀਤ ਸਿੰਘ ਡੀਪੀ, ਰਾਜੇਸ਼ ਗੁਲਜਾਰ ਸਮੇਤ ਵਿਦਿਆਰਥੀ ਹਾਜ਼ਰ ਸਨ। 

Advertisement

Latest News

ਭਾਜਪਾ ਦੀ ਤਾਨਾਸ਼ਾਹੀ ਰਾਜਨੀਤੀ ਕਾਰਨ ਬਾਬਾਸਾਹਿਬ ਅੰਬੇਡਕਰ ਦੁਆਰਾ ਬਣਾਇਆ ਸੰਵਿਧਾਨ ਖਤਰੇ ਵਿੱਚ ਹੈ: ਹਰਪਾਲ ਸਿੰਘ ਚੀਮਾ ਭਾਜਪਾ ਦੀ ਤਾਨਾਸ਼ਾਹੀ ਰਾਜਨੀਤੀ ਕਾਰਨ ਬਾਬਾਸਾਹਿਬ ਅੰਬੇਡਕਰ ਦੁਆਰਾ ਬਣਾਇਆ ਸੰਵਿਧਾਨ ਖਤਰੇ ਵਿੱਚ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ* *ਭਾਜਪਾ...
ਪੰਜਾਬੀਆਂ ਨੇ ਤਿੰਨ ਕਾਲੇ ਕਾਨੂੰਨ ਲਿਆਉਣ ਮੌਕੇ ਮੋਦੀ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਸੀ, ਹੁਣ ਉਸ ਦਾ ਬਦਲਾ ਲੈ ਰਹੇ ਹਨ-ਭਗਵੰਤ ਸਿੰਘ ਮਾਨ
ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨਾਲ ਪੰਜਾਬ ਵਿੱਚ ਮੁੜ ਕੋਈ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਾਜਪਾ ਦਾ ਇੱਕੋ ਇੱਕ ਏਜੰਡਾ ਦੇਸ਼ ਵਿੱਚੋਂ ਵਿਰੋਧੀ ਪਾਰਟੀਆਂ ਨੂੰ ਖਤਮ ਕਰਨਾ ਹੈ: ਹਰਪਾਲ ਸਿੰਘ ਚੀਮਾ
ਮੇਰੀ ਰਸੋਈ ਯੋਜਨਾ ਦਾ ਉਦੇਸ਼ ਗਰੀਬ ਪਰਿਵਾਰਾਂ ਲਈ ਰਸੋਈ ਦਾ ਖਰਚ ਘੱਟ ਕਰਨਾ ਅਤੇ ਪੋਸ਼ਣ ਵਿੱਚ ਸੁਧਾਰ ਲਿਆਉਣਾ ਹੈ- ਭਗਵੰਤ ਸਿੰਘ ਮਾਨ
ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ