ਵਿਕਾਸ ਕਾਰਜਾਂ ਲਈ ਸਪੀਕਰ ਸੰਧਵਾਂ ਨੇ ਪਿੰਡ ਚਮੇਲੀ ਨੂੰ ਦਿੱਤਾ ਪੰਜ ਲੱਖ ਰੁਪਏ ਦਾ ਚੈੱਕ

ਵਿਕਾਸ ਕਾਰਜਾਂ ਲਈ ਸਪੀਕਰ ਸੰਧਵਾਂ ਨੇ ਪਿੰਡ ਚਮੇਲੀ ਨੂੰ ਦਿੱਤਾ ਪੰਜ ਲੱਖ ਰੁਪਏ ਦਾ ਚੈੱਕ

ਕੋਟਕਪੂਰਾ, 17 ਮਾਰਚ (       ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ/ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਮੇਲੀ ਵਿਖੇ ਸਰਪੰਚ ਦਿਲਬਾਗ ਸਿੰਘ ਬਰਾੜ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦਾ ਚੈੱਕ ਸੋਂਪਣ ਮੌਕੇ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਉਸਾਰੂ ਸੋਚ ਰੱਖਣ ਵਾਲੇ ਸੂਝਵਾਨ ਨੁਮਾਇੰਦੇ ਖੁਦ ਵੀ ਵਿਕਾਸ ਕਾਰਜਾਂ ਉਪਰ ਪੱਲਿਉਂ ਖਰਚ ਕਰਨ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਨੂੰ ਹਰ ਪੱਖੋਂ ਸੋਹਣਾ ਬਣਾਉਣ ਲਈ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਜੇਕਰ ਕੋਈ ਠੇਕੇਦਾਰ ਮਿਆਰੀ ਸਮਾਨ ਨਹੀਂ ਵਰਤਦਾ ਤਾਂ ਉਸ ਖਿਲਾਫ ਬਕਾਇਦਾ ਕਾਰਵਾਈ ਕੀਤੀ ਜਾਵੇਗੀ

ਇਸ ਮੌਕੇ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਬਰਾੜ ਤੋਂ ਇਲਾਵਾ ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਅਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਸਕੱਤਰ ਸੁਖਚੈਨ ਸਿੰਘ ਅਤੇ ਕੇਵਲ ਸਿੰਘ ਸਮੇਤ ਸਮੂਹ ਮੈਂਬਰਾਂ ਚ ਸ਼ਾਮਲ ਹਰਭਜਨ ਸਿੰਘਸੁਖਜਿੰਦਰ ਸਿੰਘਜਗਸੀਰ ਸਿੰਘਛਿੰਦਰਪਾਲ ਸਿੰਘਕੁਲਦੀਪ ਕੌਰਵੀਰਪਾਲ ਕੌਰਸੀਰਾ ਕੌਰਆਦਿ ਵੀ ਹਾਜਰ ਸਨ।

Tags:

Advertisement

Latest News

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ
ਬਰਨਾਲਾ, 16 ਮਈ   ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ...
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 
ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ
ਅਗਸਤ 2026 'ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ
ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ