ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ

ਕੋਟਕਪੂਰਾ 17 ਅਪ੍ਰੈਲ
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਸਾਰਥਕ ਉਪਰਾਲੇ ਜਾਰੀ ਹਨ ਜਿਸ ਕਰਕੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿਚ ਵੱਡੇ ਪੱਧਰ ਤੇ ਸੁਧਾਰ ਹੋਇਆ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ, ਘੁਮਿਆਰਾ, ਚੰਦਬਾਜਾ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ।


ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਜੇਕਰ ਆਧੁਨਿਕ ਸਹੂਲਤਾਂ ਨਾਲ ਲੈਸ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਤਾਂ ਇਹ ਪੂਰੀ ਦੁਨੀਆ ਵਿੱਚ ਆਪਣੇ ਸੂਬੇ ਦਾ ਨਾਮ ਰੋਸ਼ਣ ਕਰਨਗੇ। ਇਸੇ ਮੰਤਵ ਤਹਿਤ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਪ੍ਰਣਾਲੀ ਰਾਹੀਂ ਸਿੱਖਿਅਤ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੀ ਪੱਧਰ ਤੇ ਸੁਧਾਰ ਕੀਤਾ ਜਾ  ਗਿਆ ਹੈ ।

 

ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਚੰਦਬਾਜਾ ਦੀ ਚਾਰਦੀਵਾਰੀ, ਸਮਾਰਟ ਕਲਾਸ ਰੂਮ, ਕਲਾਸਰੂਮਾਂ ਦਾ ਨਵੀਨੀਕਰਨ,ਰਿਪੇਅਰ, ਲੜਕੀਆਂ ਲਈ ਵੱਖਰੇ ਬਾਥਰੂਮ ਲਈ 21.53 ਲੱਖ ਗਰਾਂਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਬਾਜਾ ਦੀ ਚਾਰਦੀਵਾਰੀ ਦੀ ਰਿਪੇਅਰ ਅਤੇ ਬਾਥਰੂਮ ਦੀ ਰਿਪੇਅਰ ਲਈ 4.25 ਲੱਖ ਗਰਾਂਟ, ਸਰਕਾਰੀ ਮਿਡਲ ਸਕੂਲ ਘੁਮਿਆਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਦੇ ਬਾਥਰੂਮਾਂ ਲਈ  2.16 ਲੱਖ ਗਰਾਂਟ, ਸਰਕਾਰੀ ਮਿਡਲ ਸਕੂਲ ਮਿਸ਼ਰੀਵਾਲਾ ਦੇ ਸਕੂਲ ਦੀ ਰਿਪੇਅਰ ਅਤੇ ਬਾਥਰੂਮਾਂ ਲਈ 3.34 ਲੱਖ ਗਰਾਂਟ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਿਸ਼ਰੀਵਾਲਾ ਦੀ ਚਾਰਦੀਵਾਰੀ ਦੀ ਰਿਪੇਅਰ ਲਈ 3 ਲੱਖ ਰੁਪਏ ਆਦਿ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਲਈ ਆਉਣ ਵਾਲੀਆਂ ਗਰਾਂਟਾਂ ਦਾ ਸਦਉਪਯੋਗ ਕਰਦਿਆਂ ਹਰ ਸਕੂਲ ਦੀ ਦਿੱਖ ਬਦਲੀ ਜਾ ਰਹੀ ਹੈ ਅਤੇ ਲੋੜੀਂਦੀਆਂ ਸਹੂਲਤਾਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਅਭੇਜੀਤ ਸਿੰਘ ਸਰਪੰਚਗੁਰਮੀਤ ਸਿੰਘ ਬਲਾਕ ਪ੍ਰਧਾਨਅਮਨਦੀਪ ਬਾਬਾ ਚੇਅਰਮੈਨ ਮਾਰਕਿਟ ਕਮੇਟੀ, ਸੁਖਵੰਤ ਸਿੰਘ ਪੱਕਾ,ਹਰਦੀਪ ਸਿੰਘ, ਕਰਨਜੀਤ ਕੌਰ ਪ੍ਰਿੰਸੀਪਲਲੈਕਚਰਾਰ ਗਗਨਦੀਪ ਅਤਰਲੈਕਚਰਾਰ ਫਰਜ਼ਾਨਾ ਸਮੀਮਡਾ. ਗੁਰਭੇਜ ਸਿੰਘਗਗਨਦੀਪ ਸਿੰਘ ਡੀ.ਪੀ.ਈ.ਸ਼ਮਿੰਦਰ ਸਿੰਘ ਮਾਨਸੁਖਜਿੰਦਰ ਸਿੰਘਸੁਸ਼ੀਲ ਵਰਮਾਬਖਸ਼ੀਸ਼ ਕੌਰਸੰਦੀਪ ਕੌਰ, ਗਗਨਦੀਪ ਸਿੰਘ, ਅਨੁਰਾਧਾ, ਕਮਲਪ੍ਰੀਤ ਕੌਰ,  ਨਰਿੰਦਰ ਪਾਲ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।

Tags:

Advertisement

Advertisement

Latest News

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ...
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ
ਹਰਿਆਣਾ ਸਰਕਾਰ ਅਤੇ ਹੜਤਾਲੀ ਡਾਕਟਰਾਂ ਵਿਚਕਾਰ ਅੱਜ ਸ਼ਾਮ 4 ਵਜੇ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਯਾਨੀ ਵੀਰਵਾਰ ਨੂੰ ਖੇਡਿਆ ਜਾਵੇਗਾ