ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਕੋਟਕਪੂਰਾ 23 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂਔਰਤਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈਰਹਿਣ-ਸਹਿਣਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

ਇਸ ਮੌਕੇ ਬੀ.ਡੀ.ਪੀ.ਓ ਵਿਕਾਸ ਸ਼ਰਮਾ, ਸਰਪੰਚ ਸਰਬਜੀਤ ਸਿੰਘ, ਬੀ.ਐਲ.ਓ ਸਰੋਜ, ਬੀ.ਐਲ.ਓ ਅਰਵਿੰਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ