ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੋਟਕਪੂਰਾ 14 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ 96 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰਾਜ ਵਿੱਚ ਸਿੱਖਿਆ ਨੂੰ ਉੱਚ ਦਰਜੇ ਦੀ ਬਣਾਉਣ ਲਈ ਕਲਾਸਰੂਮਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਵੱਖ ਵੱਖ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸੁਧਾਰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਮੈਰਿਟ ਵਿੱਚ ਆਉਣ ਵਾਲੇ 9 ਬੱਚਿਆਂ ਨੂੰ 31-31 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਹਾਰਵਾਲਾ ਵਿਖੇ 14.73 ਲੱਖਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਵਿਖੇ 32.96 ਲੱਖਸਰਕਾਰੀ ਪ੍ਰਾਇਮਰੀ ਸਕੂਲ ਹਰੀ ਨੌਂ ਵਿਖੇ 14.90 ਲੱਖਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਂ ਵਿਖੇ 8.18 ਲੱਖਸਰਕਾਰੀ ਪ੍ਰਾਇਮਰੀ ਸਕੂਲ ਭੈਰੋ ਕੀ ਭੱਟੀ ਵਿਖੇ 5.40 ਲੱਖ ਅਤੇ ਸਰਕਾਰੀ ਹਾਈ ਸਕੂਲ ਮੌੜ ਵਿਖੇ 14 ਲੱਖ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਜਿੰਨਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀਸਪੋਰਟਸ ਟਰੈਕਪੇਂਟਨਵੇਂ ਬਾਥਰੂਮਾਂ ਦੀ ਉਸਾਰੀਰਿਪੇਅਰ ਆਦਿ ਦੇ ਕੰਮ ਸ਼ਾਮਲ ਹਨ।

 

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀਜਿਲ੍ਹਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀਜਗਜੀਤ ਸਿੰਘ ਸੰਧੂਚੰਦ ਸਿੰਘ ਸਰਪੰਚਗੁਰਬਿੰਦਰ ਸਿੰਘ ਖਾਲਸਾ ਜੋਗਿੰਦਰ ਸਿੰਘਪ੍ਰਕਾਸ਼ ਸਿੰਘਕਸ਼ਮੀਰ ਸਿੰਘਕੁਲਵੰਤ ਸਿੰਘਬਲਕਾਰ ਸਿੰਘਸਿਮਰਜੀਤ ਸਿੰਘ ਖਾਲਸਾਭਗਵੰਤ ਸਿੰਘਵਰਿੰਦਰ ਸਿੰਘ ਕਾਕਾਚਰਨ ਸਿੰਘ ਖਾਲਸਾਜਗਸੀਰ ਸਿੰਘ ਪ੍ਰਧਾਨਜੋਗਿੰਦਰ ਸਿੰਘ ਪਟਵਾਰੀਜਗਦੇਸ਼ਵਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇਅਧਿਆਪਕ ਅਤੇ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ