ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ

ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ ()

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ , ਦੁਗਿਆਣਾ ਮੰਦਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰਥ ਯਾਤਰਾ ਕਰਨਗੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਸਪੀਕਰ ਸੰਧਵਾਂ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

ਇਸੇ ਤਰ੍ਹਾਂ ਹਲਕਾ ਫਰੀਦਕੋਟ ਦੇ ਪਿੰਡ ਭਾਗਥਲਾ ਖੁਰਦ ਅਤੇ ਹਲਕਾ ਜੈਤੋ ਦੇ ਪਿੰਡ ਘਣੀਏਵਾਲਾ ਤੋਂ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਹੋਈਆਂ

ਇਸ ਮੌਕੇ ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਜੈਤੋ ਸ. ਇਕਬਾਲ ਸਿੰਘ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਜਗਜੀਤ ਸਿੰਘ ਜੱਗੀ ਆਪ ਆਗੂ, ਸੁਖਵਿੰਦਰ ਲਾਡੀ ਢੁੱਡੀ ਹਲਕਾ ਕੋਆਰਡੀਨੇਟਰ ਕੋਟਕਪੂਰਾ,  ਜਸਪ੍ਰੀਤ ਸਿੰਘ ਚਹਿਲ ਬਲਾਕ ਪ੍ਰਧਾਨਹਰਵਿੰਦਰ ਸਿੰਘ ਬਲਾਕ ਪ੍ਰਧਾਨ, ਜੀਤ ਸਿੰਘ ਚਹਿਲ, ਅੰਗਰੇਜ਼ ਸਿੰਘ ਚਹਿਲ, ਪਰਮਜੀਤ ਸਿੰਘ ਚਹਿਲ, ਬਾਬੂ ਸਿੰਘ ਮੈਂਬਰ,ਜਲੌਰ ਸਿੰਘ ਸਰਪੰਚਜਸਵਿੰਦਰ ਸਿੰਘ ਢੁੱਡੀ,ਜਸਵੀਰ ਸਿੰਘ ਮੈਂਬਰਗੁਰਚਰਨ ਸਿੰਘ ਮੈਂਬਰ ਤੋਂ ਇਲਾਵਾ ਹੋਰ ਹਾਜ਼ਰ ਸਨ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ