ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ-ਸਿਵਲ ਸਰਜਨ

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ-ਸਿਵਲ ਸਰਜਨ

ਮਾਨਸਾ, 09 ਜੁਲਾਈ:
ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਹਰਦੇਵ ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ਼ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੋਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ।
                ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਬਲਜੀਤ ਕੌਰ ਵੱਲੋ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਡਾ. ਬਲਜੀਤ ਕੌਰ (ਔਰਤ ਰੋਗਾਂ ਦੇ ਮਾਹਰ) ਵੱਲੋਂ ਗਰਭਵਤੀ ਮਾਵਾਂ ਦਾ ਚੈਕਅਪ ਕੀਤਾ ਗਿਆ। ਇਸ ਮੌਕੇ ਡਾ. ਵਰੁਣ ਮਿੱਤਲ ਨੋਡਲ ਅਫ਼ਸਰ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।
 
 
 
Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ