'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ।

ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। 

Advertisement

Latest News

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ  ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ
ਚੰਡੀਗੜ੍ਹ, 11 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ