ਸਵੀਪ ਗਤੀਵਿਧੀਆਂ ਤਹਿਤ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਵਿਸ਼ੇਸ਼ ਕੈਂਪ ਆਯੋਜਿਤ
By Azad Soch
On
ਬਠਿੰਡਾ, 14 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਅੱਜ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਣ ਲਈ ਆਈ ਸੰਗਤ ਨੂੰ ਸਵੀਪ ਟੀਮ ਮੈਂਬਰਾਂ ਵੱਲੋਂ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਵੋਟਾਂ ਵਾਲੇ ਦਿਨ ਸੁਭਾ ਜਲਦੀ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਗਿਆ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਆਦਿ ਹਾਜ਼ਰ ਸੀ।
Tags:
Related Posts
Latest News
'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
12 Dec 2024 21:17:50
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...