ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਮਾਲੇਰਕੋਟਲਾ, 24 ਫਰਵਰੀ-

                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।

                   ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ ਦਸਤਾਵੇਜ਼ਾਂਬੀਮਾ ਪ੍ਰਮਾਣ- ਪੱਤਰਫਸਟ ਏਡ ਕਿੱਟ ਅਤੇ ਅੱਗ ਬੁਝਾਊ ਯੰਤਰ ਆਦਿ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 3 ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂਜਿਸ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ। ਇਹ ਚਲਾਨ ਬੀਮਾ ਦਸਤਾਵੇਜ਼ ਅਪਡੇਟ ਨਾ ਹੋਣਫਸਟ ਏਡ ਕਿੱਟ ਦੀ ਅਣਹੋਂਦ ਜਾਂ ਅਧੂਰੀ ਸਥਿਤੀ ਅਤੇ ਅੱਗ ਬੁਝਾਊ ਯੰਤਰ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਹੋਣ ਕਾਰਨ ਜਾਰੀ ਕੀਤੇ ਗਏ।

                   ਬਾਲ ਵਿਭਾਗ ਦੀ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਲੋੜੀਂਦੇ ਸਾਰੇ ਦਸਤਾਵੇਜ਼ ਅਤੇ ਸੁਰੱਖਿਆ ਉਪਕਰਣ ਹਮੇਸ਼ਾਂ ਅਪਡੇਟ ਅਤੇ ਉਪਲੱਬਧ ਰੱਖੇ ਜਾਣ। ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਵਿਦਿਆਰਥੀਆਂ ਨਾਲ ਸੁਚੱਜਾ ਵਤੀਰਾ ਅਪਣਾਉਣ ਲਈ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਸਪਸ਼ਟ ਕੀਤਾ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਚੈਕਿੰਗ ਮੁਹਿੰਮ ਜਾਰੀ ਰਹੇਗੀ ਤਾਂ ਜੋ ਸਕੂਲੀ ਵਾਹਨਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾ ਸਕੇ।

                   ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀਐਸ.ਐਚ.ਓ. ਬਲਵੀਰ ਸਿੰਘਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾਲਵਪ੍ਰੀਤ ਸਿੰਘਚਾਈਲਡ ਲਾਈਨ ਸੁਪਰਵਾਈਜਰ ਰਜਨੀ ਰਾਣੀ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ