ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ - ਡਿਪਟੀ ਕਮਿਸ਼ਨਰ

ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 15 ਜੂਨ ( ) - ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਇੱਕ ਦਿਨਾਂ ਟ੍ਰੇਨਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗੁਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਨਾਲ ਜੁੜੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
 
ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾਗਤ ਜਣੇਪੇ ਨੂੰ ਵਧਾਇਆ ਜਾ ਰਿਹਾ ਹੈ। ਸਮੂਹ ਸਿਹਤ ਸੰਸਥਾਵਾਂ ਜਿੱਥੇ ਜਣੇਪਾ ਹੁੰਦਾ ਹੈ, ਉੱਥੇ ਕੁਸ਼ਲ ਸਟਾਫ ਦੇ ਨਾਲ ਵਧੀਆ ਸਮਾਨ ਅਤੇ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਾ ਮੁਫ਼ਤ ਹੁੰਦਾ ਹੈ।
 
ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੂਹ ਸਟਾਫ ਕਿਸੇ ਵੀ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਦੇ ਕਾਬਲ ਹੈ। ਘਰ ਵਿੱਚ ਅਜਿਹੀ ਸੁਵਿਧਾ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਘਰ ਵਿੱਚ ਜਣੇਪਾ ਗਰਭਵਤੀ ਮਾਂ ਅਤੇ ਨਵਜੰਮੇ ਬੱਚੇ ਦੀ ਮੌਤ ਦਾ ਕਾਰਨ ਬਣ ਸਕਦਾ ਹੈ, ਇਸ ਲਈ ਅਜਿਹਾ ਨਹੀਂ ਕਰਨਾ ਚਾਹੀਦਾ। 
 
ਟਰੇਨਿੰਗ ਦੌਰਾਨ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨੂੰ ਗਰਭਵਤੀ ਮਾਵਾਂ ਦੀ ਦੇਖਭਾਲ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਨ੍ਹਾਂ ਡਾਕਟਰਾਂ ਨੂੰ ਸਲਾਹ ਦਿੱਤੀ ਗਈ ਕਿ ਗਰਭਵਤੀ ਮਾਵਾਂ ਨੂੰ ਆ ਰਹੀ ਮੁਸ਼ਕਿਲ `ਤੇ ਤੁਰੰਤ ਟੈਲੀਮੈਡੀਸਨ ਰਾਹੀਂ ਜਨਾਨਾਂ ਰੋਗਾਂ ਦੇ ਮਾਹਿਰ ਤੋਂ ਰਾਏ ਲਈ ਜਾਵੇ। ਉਨ੍ਹਾਂ ਕਿਹਾ ਕਿ ਟੈਲੀਮੈਡੀਸਨ ਨੂੰ ਇਲਾਜ ਵਿੱਚ ਵਧਾਵਾ ਦਿੱਤਾ ਜਾਵੇ। ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਪ੍ਰੋਗਰਾਮ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। 
 
ਜਿਲਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਸਮੂਹ ਨਿਜੀ ਹਸਪਤਾਲ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰੇਕ ਗਰਭਵਤੀ ਸਬੰਧਤ ਆਸ਼ਾ ਵਰਕਰ ਦੇ ਜਰੀਏ ਸਰਕਾਰੀ ਪੋਰਟਲ `ਤੇ ਆਪਣੀ ਰਜਿਸਟ੍ਰੇਸ਼ਨ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਗਰਭਵਤੀ ਮਾਵਾਂ ਨਿੱਜੀ ਸੰਸਥਾਵਾਂ ਵਿੱਚ ਵੀ ਆਉਂਦੀਆਂ ਹਨ। ਡਾਕਟਰ ਦੀ ਗੱਲ ਨਾ ਮੰਨਣਾ, ਬੀਮਾਰੀ ਨੂੰ ਛੁਪਾਉਨਾ, ਮਨਮਾਨੀ, ਇਲਾਜ ਵਿੱਚ ਸਹਿਯੋਗ ਨਾ ਕਰਨਾ ਅਜਿਹੀਆਂ ਗੱਲਾਂ ਹਨ, ਜਿਸ ਨਾਲ ਕਈ ਵਾਰ ਮਾਂ ਦੀ ਜਾਨ ਵੀ ਖਤਰੇ ਵਿੱਚ ਆ ਜਾਂਦੀ ਹੈ। 
 
ਉਨ੍ਹਾਂ ਕਿਹਾ ਕਿ ਨਿਜੀ ਹਸਪਤਾਲ ਵੀ ਗਰਭਵਤੀ ਮਾਵਾਂ ਸਬੰਧੀ ਸੂਚਨਾ ਵਿਭਾਗ ਨਾਲ ਸਾਂਝਾ ਕਰਨ। ਗਰਭਵਤੀ ਮਾਵਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਸਮੇਂ ਦੀ ਮੰਗ ਹੈ। ਬਹੁਤ ਛੋਟੀ ਉਮਰ ਵਿੱਚ ਅਤੇ ਵੱਡੀ ਉਮਰ ਵਿੱਚ ਮਾਂ ਬਨਣਾ ਖਤਰੇ ਦਾ ਕਾਰਨ ਬਣਦੇ ਹਨ। ਜ਼ਰੂਰਤ ਹੈ ਕਿ ਪਰਿਵਾਰ ਨੂੰ ਸਹੀ ਆਕਾਰ ਦਿੱਤਾ ਜਾਵੇ। 
 
ਸਹਾਇਕ ਸਿਵਲ ਸਰਜਨ ਡਾਕਟਰ ਲਲਿਤ ਮੋਹਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਜੇਐਸਐਸਕੇ ਅਧੀਨ ਮੁਫ਼ਤ ਜਣੇਪੇ ਅਤੇ ਬੱਚੇ ਦੇ ਇਲਾਜ ਦੀ ਸੁਵਿਧਾ ਹੈ। ਮਾਵਾਂ ਲਈ ਮੁਫ਼ਤ ਅਲਟਰਾਸਾਉਂਡ ਅਤੇ ਲੈਬ ਟੈਸਟ ਦੀ ਸੁਵਿਧਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੈ। ਇਸੇ ਤਰਾਂ ਪਰਿਵਾਰ ਨਿਯੋਜਨ ਸੇਵਾਵਾਂ ਵੀ ਮੁਫ਼ਤ ਉਪਲਬਧ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਤਹਿਤ ਨਲਬੰਦੀ ਅਤੇ ਨਸਬੰਦੀ ਕਰਵਾਉਣ `ਤੇ ਮਾਨਭੱਤਾ ਵੀ ਮਿਲਦਾ ਹੈ। ਇਸ ਮੌਕੇ ਡਾਕਟਰ ਅੰਕੁਰ ਕੌਸ਼ਲ, ਡਾ. ਪ੍ਰੀਤੀ ਅਤਰੀ, ਬੀਈਈ ਹਰਪ੍ਰੀਤ ਸਿੰਘ ਹਾਜ਼ਰ ਸਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646