ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਦਾ ਵਿਸ਼ੇਸ਼ ਮਹੱਤਵ-ਗੁਰਦਿੱਤ ਸਿੰਘ ਸੇਖੋਂ

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਦਾ ਵਿਸ਼ੇਸ਼ ਮਹੱਤਵ-ਗੁਰਦਿੱਤ ਸਿੰਘ ਸੇਖੋਂ

 ਫਰੀਦਕੋਟ 21 ਜੂਨ (      ) ਯੋਗ ਇਕ ਸਾਧਨਾ ਹੈ ਅਤੇ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਨਿਰੋਗੀ ਕਾਇਆ ਲਈ ਇਸਦਾ ਮਹੱਤਵਪੂਰਨ ਯੋਗਦਾਨ ਹੈ। ਅਸੀਂ ਬਿਨਾਂ ਕੁੱਝ ਖਰਚ ਕੀਤਿਆਂ ਯੋਗ ਵਿਧੀ ਰਾਹੀਂ ਆਪਣੇ ਤਨ ਨੂੰ ਰਿਸ਼ਟ-ਪੁਸ਼ਟ ਅਤੇ ਮਨ 'ਤੇ ਕਾਬੂ ਰੱਖ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਥਾਨਕ ਦਰਬਾਰ ਗੰਜ (ਰੈਸਟ ਹਾਊਸ) ਵਿਖੇ ਆਯੂਸ਼ ਵਿਭਾਗਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਆਯੋਜਿਤ ਗਿਆਰਵੇਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਯੋਗ ਦਿਵਸ ਦੇ ਮੌਕੇ ਯੋਗ ਸਾਧਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

          ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ  ਨੇ ਕਿਹਾ ਕਿ ਸਾਨੂੰ ਆਪਣੀ ਜਿੰਦਗੀ ਜਿਓਣ ਦੇ ਢੰਗ ਵਿਚ ਤਬਦੀਲੀ ਲਿਆਉਣੀ ਚਾਹੀਦੀ ਹੈ ਅਤੇ ਬਿਮਾਰੀਆਂ ਤੋਂ ਦੂਰ ਰਹਿਣ ਲਈ ਜੰਕ ਫੂਡ ਤੋਂ ਤੌਬਾ ਕਰਨੀ ਚਾਹੀਦੀ ਹੈ। ਸਾਨੂੰ ਬੈਠ ਕੇ ਕੰਮ ਕਰਨ ਦੀ ਆਦਤ 'ਚ ਸੁਧਾਰ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਆਪਣੇ ਘਰ ਹੀ ਕੀਤਾ ਜਾ ਸਕਦਾ ਹੈ ਜਦਕਿ ਹੋਰ ਕਸਰਤਾਂ ਲਈ ਜਿੰਮ ਜਾਂ ਗਰਾਊਂਡ ਆਦਿ 'ਚ ਜਾਣਾ ਪੈਂਦਾ ਹੈ।

          ਉਨ੍ਹਾਂ ਯੋਗ ਸਾਧਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗ ਸਦੀਆਂ ਪੁਰਾਣੀ ਵਿਕਸਤ ਕਿਰਿਆ ਅਤੇ ਵਿਗਿਆਨਕ ਵਿਧੀ ਹੈ। ਉਨ੍ਹਾਂ ਕਿਹਾ ਕਿ ਯੋਗ ਆਸਣਾਂ ਨੂੰ ਅਪਣਾ ਕੇ ਅਨੇਕਾਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਸਰੀਰ ਨੂੰ ਰੋਗ ਮੁਕਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਯੁਵਾ ਪੀੜੀ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਯੋਗਾ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਿਧਾਇਕ ਸ. ਸੇਖੋਂ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਛਾਂਦਾਰ ਪੌਦੇ ਵੀ ਵੰਡੇ ਗਏ।

      ਇਸ ਮੌਕੇ ਸਹਾਇਕ ਕਮਿਸ਼ਨਰ ਜਨ. ਗੁਰਕਿਰਨ ਸਿੰਘ ਸਿੱਧੂ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ  ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰਕੇਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੈਂਕੜੇ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ  ਸਟੇਜ ਸਕੱਤਰ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ।

ਇਸ ਮੌਕੇ  ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ (ਬਾਬਾ), ਸਹਾਇਕ ਜਿਲ੍ਹਾ ਟਰਾਂਸਪੋਰਟ ਅਫ਼ਸਰ ਜਸਵਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਲਮ ਰਾਣੀ , ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਵਪ੍ਰੀਤ ਕੌਰ, ਸੀਨੀਅਰ ਫਿਜੀਸ਼ਨ ਡਾ.ਅਮੀਤਾ ਗੁਪਤਾ, ਡਾ. ਰੋਹਿਤ, ਡਾ.ਲਵਪ੍ਰੀਤ, ਡਾ.ਤਰੁਣ ਸ਼ਰਮਾ, ਮੈਡਮ ਦੀਪਕਾ ਖੋਸਲਾ, ਡਾ. ਅਮਰਪਾਲ ਸਿੰਘ, ਜਿਲ੍ਹਾ ਕੋਆਰਡੀਨੇਟਰ ਸੀ.ਐਮ ਯੋਗਸ਼ਾਲਾ ਮੈਡਮ ਨੇਹਾ ਆਰਿਆ, ਮਨੋਜ ਕੁਮਾਰ, ਸਮੂਹ ਯੋਗਸ਼ਾਲਾ ਸਮੂਹ ਟੀਮ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਭਾਰੀ ਗਿਣਤੀ ਵਿੱਚ ਯੋਗ ਸਾਧਕ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ