ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ

ਸੰਗਰੂਰ, 22 ਮਾਰਚ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਕੀਤੀ ਗਈ, ਜਦਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਹੋਰ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।

ਮੀਟਿੰਗ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਸ਼੍ਰੀ ਸਤੀਸ਼ ਚੰਦਰ ਨੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਕਿਹਾ,
“ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ।”

ਸਰਕਾਰ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ। ਇਸੇ ਮੰਤਵ ਨਾਲ ਵਿਧਾਨ ਸਭਾ ਹਲਕਾ ਪੱਧਰ 'ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾ ਸਕੇ।

ਸ੍ਰੀ ਮਾਨ ਨੇ ਜ਼ੋਰ ਦੇ ਕੇ ਕਿਹਾ, “ਹਰ ਮਸਲੇ ਦਾ ਸਮੇਂ-ਬੱਧ ਹੱਲ ਸਾਡੀ ਪ੍ਰਾਥਮਿਕਤਾ ਹੈ ਅਤੇ ਸੰਬੰਧਿਤ ਵਿਭਾਗਾਂ ਨਾਲ ਸਹਿਯੋਗ ਕਰਕੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

ਇਸ ਮੌਕੇ ਐਸ.ਡੀ.ਐਮ. ਸ੍ਰੀ ਸਤੀਸ਼ ਚੰਦਰ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਹਰ ਇਕ ਮਸਲੇ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਮੁੱਦੇ ਰੱਖੇ ਗਏ। ਅਧਿਕਾਰੀਆਂ ਵੱਲੋਂ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਵੱਡੀ ਗਿਣਤੀ ਵਪਾਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।
 
 
 

Advertisement

Latest News

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ, 22 ਮਾਰਚਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ...
ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਪੰਜਾਬ ਦੀ ਧਰਤੀ ਹਮੇਸ਼ਾਂ ਤੋਂ ਹੀ ਕਲਾ, ਸੱਭਿਆਚਾਰ ਅਤੇ ਰਿਵਾਇਤਾਂ ਨਾਲ ਭਰਪੂਰ ਰਹੀ: ਹਰਪਾਲ ਸਿੰਘ ਚੀਮਾ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੀਆਂ ਹਲਕਾ-ਵਾਰ ਮੀਟਿੰਗਾਂ ਤਹਿਤ ਲਾਇਬ੍ਰੇਰੀ ਰੋਡ ਗੁਰਦਾਸਪੁਰ ਵਿਖੇ ਮੀਟਿੰਗ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ