ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਮਾਲੇਰਕੋਟਲਾ, 22 ਅਪ੍ਰੈਲ:
               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।
               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।
              ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇਟ ਨਿਰਧਾਰਤ ਕਰਕੇ ਨਿਰਧਾਰਿਤ ਸਮੇਂ ਅੰਦਰ ਪੌਧਾਰੋਪਣ ਮੁਹਿੰਮ ਨੂੰ ਸਫਲ ਬਣਾਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਪਛਾਣ ਤੁਰੰਤ ਕੀਤੀ ਜਾਵੇ ਅਤੇ ਜੰਗਲਾਤ ਵਿਭਾਗ ਵੱਲੋਂ ਗੁਣਵੱਤਾ ਵਾਲੇ ਪੌਦੇ ਸਮੇਂ ਸਿਰ ਉਪਲਬਧ ਕਰਵਾਏ ਜਾਣ।
             ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਇਸ ਮੁਹਿੰਮ ਨੂੰ ਲੋਕ ਭਾਗੀਦਾਰੀ ਨਾਲ ਜੋੜਿਆ ਜਾਵੇ, ਤਾਂ ਜੋ ਵਧ ਤੋਂ ਵੱਧ ਲੋਕ ਇਸ ਵਿੱਚ ਸ਼ਾਮਲ ਹੋਣ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਵਧੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਇਹ ਮੁਹਿੰਮ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਰਹੇ।
            ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ. ਰੂਪ ਸਿੰਘ, ਬੀ.ਡੀ.ਪੀ.ਓ. ਜਸਮਿੰਦਰ ਸਿੰਘ, ਐਸ.ਡੀ.ਓ. (ਪੀ.ਡਬਲਿਊ.ਡੀ.) ਇੰਜੀ. ਯੁਦਵੀਰ ਸਿੰਘ, ਡਰਾਫਟਸਮੈਨ ਲਵਿਸ਼ ਬਾਤਿਸ਼, ਸੁਪਰਡੈਂਟ ਨਗਰ ਕੌਂਸਲ ਅਹਿਮਦਗੜ੍ਹ ਇਫਤਖਾਰ ਅਹਿਮਦ, ਐਸ.ਡੀ.ਈ. ਇੰਜੀ. ਲਵਿਸ਼ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

Advertisement

Latest News

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ
ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ - ਐਸ ਐਸ ਪੀ
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ