ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਜੂਨ-    ਸ਼੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ।

ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਐਸ.ਡੀ.ਐਮ. ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਵਰਗ ਹਾਜ਼ਰ ਸੀ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ; 20 ਜੂਨ-       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ...
ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ
ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ
ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ