ਕੋਟਕਪੂਰਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਸਪੀਕਰ ਸ. ਸੰਧਵਾਂ ਵੱਲੋਂ ਡੀ.ਸੀ ਸਮੇਤ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਕੋਟਕਪੂਰਾ ਸ਼ਹਿਰ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਸਪੀਕਰ ਸ. ਸੰਧਵਾਂ ਵੱਲੋਂ ਡੀ.ਸੀ ਸਮੇਤ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ09 ਸਤੰਬਰ:

ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 206 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 119 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 87 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਮੁਫ਼ਤ ਯੋਗਾ ਕਲਾਸਾਂ 50 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ ਇਸ ਪ੍ਰੋਜੈਕਟ ਅਧੀਨ ਬੱਚੇਬਜ਼ੁਰਗਔਰਤਾਂਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸਰੀਰਿਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਯੋਗ ਕੋਆਰਡੀਨੇਟਰ ਸੰਜੇ ਸਿੰਘ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤੀ ਹੈਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। 

Tags:

Advertisement

Latest News

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ:*-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ...
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼
ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ