ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

ਸ੍ਰੀ ਅਨੰਦਪੁਰ ਸਾਹਿਬ 01 ਮਾਰਚ:  ਗਰੀਨ ਹੋਲਾ ਮਹੱਲਾ ਮਨਾਉਣ ਦੇ ਮਕਸਦ ਨਾਲ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾਮੈਂਬਰ ਸੈਕਟਰੀ ਲਵਨੀਤ ਦੂਬੇਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾਮੇਲਾ ਅਫਸਰ ਸੁਖਪਾਲ ਸਿੰਘ ਅਤੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘਮੀਤ ਮੈਨੇਜਰ ਹਰਦੇਵ ਸਿੰਘ ਅਤੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

     ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਇੱਕ ਅਹਿਮ ਮੁੱਦਾ ਹੈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਗਰੀਨ ਹੋਲਾ ਮਹੱਲਾ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਲੰਗਰਾਂ ਵਿੱਚ ਸਟੀਲ ਦੇ ਭਾਂਡੇ ਜਾਂ ਜੈਵਿਕ ਖਪਣਯੋਗ ਭਾਂਡਿਆਂ ਦੀ ਹੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਹੋਰ ਵੀ ਕਈ ਉਪਰਾਲਿਆਂ ਦੀ ਲੋੜ ਹੈ ਅਤੇ ਹਰ ਸ਼ਰਧਾਲੂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

     ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਗਰੀਨ ਹੋਲਾ ਮਹੱਲਾ ਦੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਸੰਗਤਾਂਸੰਸਥਾਵਾਂ ਅਤੇ ਲੰਗਰ ਕਮੇਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੇਰਕਾਂ ਦੀ ਏ.ਟੀ.ਐਮ ਮਸ਼ੀਨ ਰਾਹੀਂ ਦੁੱਧ ਦੀ ਸਪਲਾਈ ਕਰਕੇ ਪਲਾਸਟਿਕ ਪੈਕੇਜਿੰਗ ਘਟਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਇਸ ਮੁਹਿੰਮ ਨੂੰ ਗੰਭੀਰਤਾ ਨਾਲ ਅਮਲ ਵਿੱਚ ਲਿਆ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੱਧਰ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ।

       ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸੰਤਾਂ-ਮਹਾਪੁਰਸ਼ਾਂ ਅਤੇ ਧਾਰਮਿਕ ਅਦਾਰਿਆਂ ਦੀ ਅਪੀਲ ਨਾਲ ਹੀ ਗਰੀਨ ਹੋਲਾ ਮਹੱਲਾ ਦਾ ਫੈਸਲਾ ਜ਼ਮੀਨੀ ਪੱਧਰ ਤੇ ਸਫਲਤਾ ਨਾਲ ਲਾਗੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਗਰ ਕਮੇਟੀਆਂ ਨੂੰ ਜੈਵਿਕ ਖਪਣਯੋਗ ਭਾਂਡੇ ਅਤੇ ਸਮੱਗਰੀ ਮੁਫ਼ਤ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸਫਾਈ ਪ੍ਰਬੰਧਾਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

    ਇਸ ਮੌਕੇ ਅਧਿਕਾਰੀਆਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਕਾਰ ਸੇਵਾ ਭੂਰੀ ਵਾਲਿਆਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਪ੍ਰਸ਼ਾਸਨ ਅਤੇ ਧਾਰਮਿਕ ਅਦਾਰਿਆਂ ਵੱਲੋਂ ਸਾਂਝੇ ਤੌਰ ਤੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਹੋਲਾ ਮਹੱਲਾ ਦੌਰਾਨ ਪਲਾਸਟਿਕ ਤੋਂ ਬਚ ਕੇ ਜੈਵਿਕ ਖਪਣਯੋਗ ਸਮੱਗਰੀ ਦੀ ਵਰਤੋਂ ਕਰਨਕੂੜਾ ਨਿਰਧਾਰਿਤ ਥਾਵਾਂ ਤੇ ਹੀ ਸੁੱਟਣ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਰੱਖਿਆ ਵਿੱਚ ਆਪਣਾ ਯੋਗਦਾਨ ਪਾਉਣਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਨੂੰ ਗਰੀਨ ਤੇ ਕਲੀਨ ਧਾਰਮਿਕ ਨਗਰੀ ਬਣਾਇਆ ਜਾ ਸਕੇ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ