ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ

ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ, 20 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਰਾਤਰੀ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮਾਹਿਲਪੁਰ-ਜੇਜੋਂ ਰੋਡ ਅਤੇ ਗੜ੍ਹਸ਼ੰਕਰ-ਨੰਗਲ ਰੋਡ 'ਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।
       ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 11 ਵਾਹਨਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿੱਚ ਨਿਰਧਾਰਤ ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ, ਨਿਰਧਾਰਤ ਮਾਪਦੰਡਾਂ ਤੋਂ ਵੱਧ ਸਾਮਾਨ ਲਿਜਾਣ ਵਾਲੇ ਅਤੇ ਮੋਟਰ ਵਾਹਨ ਐਕਟ ਦੇ ਹੋਰ ਪ੍ਰਬੰਧਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
        ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦਾ ਉਦੇਸ਼ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਅਤੇ ਸੜਕ ਹਾਦਸਿਆਂ ਨੂੰ ਰੋਕਣਾ ਵੀ ਹੈ। ਓਵਰਲੋਡਿੰਗ ਅਤੇ ਨਿਯਮਾਂ ਦੀ ਉਲੰਘਣਾ ਨਾ ਸਿਰਫ਼ ਵਾਹਨ ਚਾਲਕਾਂ ਲਈ, ਬਲਕਿ ਹੋਰ ਰਾਹਗੀਰਾਂ ਲਈ ਵੀ ਖ਼ਤਰਾ ਪੈਦਾ ਕਰਦੀ ਹੈ।
       ਆਰਟੀਓ ਨੇ ਜ਼ਿਲ੍ਹੇ ਦੇ ਸਾਰੇ ਟਰਾਂਸਪੋਰਟਰਾਂ, ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਮੋਟਰ ਵਾਹਨ ਐਕਟ ਦੇ ਪ੍ਰਬੰਧਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਵਾਹਨਾਂ ਵਿੱਚ ਨਿਰਧਾਰਤ ਸੀਮਾ ਤੋਂ ਵੱਧ ਭਾਰ ਨਾ ਲਾਦਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਕਰਨ ਨਾਲ ਸੜਕ ਸੁਰੱਖਿਆ ਨੂੰ ਉਤਸ਼ਾਹ ਮਿਲਦਾ ਹੈ ਅਤੇ ਆਵਾਜਾਈ ਪ੍ਰਬੰਧ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਨਿਯਮਿਤ ਤੌਰ 'ਤੇ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ; 20 ਜੂਨ-       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ...
ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ
ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ
ਆਰਟੀਓ ਵੱਲੋਂ ਵਿਸ਼ੇਸ਼ ਰਾਤਰੀ ਜਾਂਚ, 11 ਵਾਹਨਾਂ ਦੇ ਕੱਟੇ ਚਲਾਨ
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ