ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ

ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ

ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ -

                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ ਸਿਖਲਾਈ ਕਾਰਜਕ੍ਰਮ ਆਯੋਜਿਤ ਕੀਤਾ ਗਿਆ।

                    ਇਸ ਸਿਖਲਾਈ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸੀ। ਇਸ ਕਾਰਜਕ੍ਰਮ ਦੌਰਾਨ 109 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਿਖਲਾਈ ਸੈਸ਼ਨ ਦੌਰਾਨ ਬੱਚਿਆਂ ਲਈ ਸੰਤੁਲਿਤ ਪੋਸ਼ਣਪੋਸ਼ਣ ਆਹਾਰ ਦੀ ਸਹੀ ਤਿਆਰੀਸਫ਼ਾਈ ਅਤੇ ਸਿਹਤਮੰਦ ਆਦਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਖੇਡ-ਆਧਾਰਿਤ ਸਿੱਖਿਆਕਹਾਣੀਆਂਗੀਤਾਂ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿਖਲਾਈ ਦੇ ਤਰੀਕਿਆਂ ਤੇ ਵੀ ਚਰਚਾ ਕੀਤੀ ਗਈ।

                    ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਵੱਲੋਂ ਆਂਗਣਵਾੜੀ ਸਟਾਫ਼ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਜਾਣਕਾਰੀ ਨੂੰ ਆਪਣੀ ਦਿਨਚਰਿਆ ਡਿਊਟੀ ਵਿੱਚ ਅਮਲ ਵਿੱਚ ਲਿਆਉਣਤਾਂ ਜੋ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸਿਹਤਪੋਸ਼ਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। 

Tags: v

Related Posts

Advertisement

Latest News

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ 'ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ - ਇੰਚਾਰਜ ਸੁਦਰਸ਼ਨ ਸਿੰਘ
ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਅਧੀਨ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਦਾ ਪਹਿਲਾ ਬੈਚ ਸੰਪੰਨ