ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਮਾਨਸਾ, 18 ਅਪ੍ਰੈਲ:
ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੱਸਿਆ ਕਿ ਇਹ ਮੁਹਿੰਮ ਪੂਰੇ ਮਾਨਸਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਡਾ.ਕੰਵਲਪ੍ਰੀਤ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰੰਟਰ ਸਕੂਲ ਕੁਇੱਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

 

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ