ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ - ਡਾ. ਚਰਨਜੀਤ ਸਿੰਘ
By Azad Soch
On
ਰੂਪਨਗਰ, 4 ਮਈ: ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ ਮਾਡਰਨ ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ।
ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਇਸੇ ਵਿਸ਼ਾਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੂਪਨਗਰ ਦੀ ਗ੍ਰਾਮ ਪੰਚਾਇਤ ਝੱਲੀਆਂ ਕਲਾਂ ਵਿਖੇ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਮਾਡਰਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਜੋ 1.68 ਏਕੜ ਰਕਬੇ ਵਿੱਚ 16.77 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚ ਵਾਲੀਬਾਲ ਦਾ ਮੈਦਾਨ, ਫੁਟਬਾਲ ਦਾ ਮੈਦਾਨ, ਪਾਣੀ ਲਈ ਬੋਰਵੈਲ, ਅਤੇ ਬੱਚਿਆਂ ਲਈ ਝੂਲੇ ਲਗਾਏ ਗਏ ਹਨ ਇਸ ਤੋਂ ਇਲਾਵਾ ਗਰਾਉਂਡ ਵਿੱਚ ਟਰਫ ਗਰਾਸ ਵੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹਨਾਂ ਮਾਡਰਨ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ ਜੋ ਕਿ ਤੰਦਰੁਸਤ ਪੰਜਾਬ ਵੱਲ ਇਕ ਵੱਡਾ ਕਦਮ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਨੌਜਵਾਨ ਫੁੱਟਬਾਲ, ਵਾਲੀਬਾਲ, ਕਬੱਡੀ ਤੇ ਐਥਲੈਟਿਕਸ ਵਰਗੀਆਂ ਖੇਡਾਂ ਦੀ ਤਿਆਰੀ ਕਰ ਸਕਣਗੇ। ਸਰਕਾਰ ਵੱਲੋਂ ਖੇਡਾਂ ਲਈ ਵਧੀਆ ਬੁਨਿਆਦੀ ਢਾਂਚਾ, ਕੋਚ ਅਤੇ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਦਾਨ ਦੀ ਸੰਭਾਲ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨ ਖੇਡਾਂ ਵਿੱਚ ਹਿੱਸਾ ਲੈਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਸਰ ਸਿੰਘ ਸਿਕੰਦਰ ਸਿੰਘ ਸਹੇੜੀ, ਚੇਅਰਮੈਨ ਜਗਤਾਰ ਸਿੰਘ ਘੜੂਆ, ਮਨਦੀਪ ਸਿੰਘ ਬਲਾਕ ਪ੍ਰਧਾਨ, ਅਮਰੀਕ ਸਿੰਘ, ਅਮਰਜੀਤ ਸਿੰਘ ਬੂਥ ਇੰਚਾਰਜ, ਬਲਜੀਤ ਸਿੰਘ, ਅਮਨਦੀਪ ਸਿੰਘ ਗਿੱਲ, ਸੰਦੀਪ ਗਿੱਲ, ਮਾਸਟਰ ਹਰਭਾਗ ਸਿੰਘ, ਸਤਨਾਮ ਸਿੰਘ, ਅਮਰਪ੍ਰੀਤ ਸੀ ਸਿੰਘ ਢਿੱਲੋਂ,ਪ੍ਰਿਤਪਾਲ ਸਿੰਘ ਗੋਗਾ, ਏਕਮਪ੍ਰੀਤ ਸਿੰਘ ਗਿੱਲ, ਜਸਪ੍ਰੀਤ ਸਿੰਘ ਗਿੱਲ, ਦਿਲਪ੍ਰੀਤ ਗਿੱਲ,
ਉਪ ਮੰਡਲ ਅਫਸਰ ਸਖੁਸ਼ਦੀਪ ਸਿੰਘ ਅਤੇ ਜੇਈ ਹਰਕੀਰਤ ਸਿੰਘ ਵੀ ਹਾਜ਼ਰ ਸਨ
Related Posts
Latest News
18 May 2026 15:14:06
Chandigarh,18,May,2026,(Azad Soch News):- ਹਰਿਆਣਾ ਦੀਆਂ ਪੰਚਾਇਤਾਂ ਹੁਣ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਚਲਾਉਣ ਅਤੇ ਨਿਗਰਾਨੀ...

