ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਸਪੋਰਟਸ ਪਰਸਨ ਤੇ ਮੌਜੂਦਾ ਸਰਕਾਰੀ ਮੁਲਾਜਮਾਂ ਨੂੰ ਵੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ

ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਸਪੋਰਟਸ ਪਰਸਨ ਤੇ ਮੌਜੂਦਾ ਸਰਕਾਰੀ ਮੁਲਾਜਮਾਂ ਨੂੰ ਵੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ

ਮੋਗਾ 4 ਮਈ:
 ਲੋਕ ਸਭਾ-2024 ਦੀਆਂ ਅਗਾਮੀ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ  ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ  ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ  ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਸਨ।  ਇਹਨਾਂ ਹੁਕਮਾਂ ਤੋਂ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਊਰਟੀ ਗਾਰਡਜ਼, ਜਿਨ੍ਹਾਂ ਨੂੰ ਰੈੱਡ ਪਲੱਸ ਸਕਿਉਰਟੀ ਮਿਲੀ ਹੋਵੇ ਤੇ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਛੋਟ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਇਲਾਵਾ ਸਪੋਰਟਸ ਪਰਸਨ ਜ਼ੋ ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਮੌਜੂਦਾ ਸਮੇਂ ਸਰਕਾਰੀ ਮੁਲਾਜਮ ਹਨ ਨੂੰ ਵੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।
ਉਹਨਾਂ ਦੱਸਿਆ ਕਿ ਆਮ ਵਿਅਕਤੀ ਆਪਣਾ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਦਫ਼ਤਰੀ ਕੰਮਕਾਜ ਵਾਲੇ ਦਿਨ ਦਫ਼ਤਰੀ ਸਮੇਂ ਵਿੱਚ ਸਕਰੀਨਿੰਗ ਕਮੇਟੀ ਦੇ ਸਨਮੁੱਖ ਮਿਤੀ 6 ਮਈ 2024 ਤੱਕ ਦਫਤਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਬਲਾਕ ਸਤਲੁਜ ਪਹਿਲੀ ਮੰਜਿਲ ਕਮਰਾ ਨੰਬਰ ਏ 111 ਵਿਖੇ ਦਰਖਾਸਤ ਪੇਸ਼ ਕਰ ਸਕਦਾ ਹੈ।

Tags:

Advertisement

Latest News